ਕੁਆਲਾਲੰਪੁਰ, 26 ਮਈ
ਭਾਰਤ ਦੇ ਸਟਾਰ ਖਿਡਾਰੀ ਪੀਵੀ ਸਿੰਧੂ ਤੇ ਐੱਚਐੱਸ ਪ੍ਰਣੌਇ ਨੇ ਅੱਜ ਇੱਥੇ ਕ੍ਰਮਵਾਰ ਮਹਿਲਾ ਤੇ ਪੁਰਸ਼ ਸਿੰਗਲਜ਼ ਦੇ ਆਪੋ-ਆਪਣੇ ਮੁਕਾਬਲੇ ਜਿੱਤ ਕੇ ਮਲੇਸ਼ੀਆ ਮਾਸਟਰਜ਼ ਸੁਪਰ 500 ਬੈਡਮਿੰਟਨ ਟੂਰਨਾਮੈਂਟ ਦੇ ਸੈਮੀਫਾਈਨਲ ‘ਚ ਥਾਂ ਬਣਾ ਲਈ ਹੈ। ਪੀਵੀ ਸਿੰਧੂ ਨੇ ਚੀਨ ਦੀ ਯੀ ਮੈਨ ਝਾਂਗ ਨੂੰ ਸਖ਼ਤ ਮੁਕਾਬਲੇ ਵਿੱਚ ਸ਼ਿਕਸਤ ਦਿੱਤੀ। ਹਾਲਾਂਕਿ, ਪੁਰਸ਼ ਸਿੰਗਲਜ਼ ਵਿੱਚ ਕਿਦਾਂਬੀ ਸ੍ਰੀਕਾਂਤ ਹਾਰ ਕੇ ਟੂਰਨਾਮੈਂਟ ਵਿੱਚੋਂ ਬਾਹਰ ਹੋ ਗਿਆ। ਓਲੰਪਿਕ ਵਿੱਚ ਦੋ ਤਗ਼ਮੇ ਜੇਤੂ ਤੇ ਛੇਵਾਂ ਦਰਜਾ ਪ੍ਰਾਪਤ ਪੀਵੀ ਸਿੰਧੂ ਨੇ ਝਾਂਗ ਨੂੰ ਇੱਕ ਘੰਟਾ 14 ਮਿੰਟ ਤੱਕ ਚੱਲੇ ਮੁਕਾਬਲੇ ਵਿੱਚ 21-16, 13-21, 22-20 ਸ਼ਿਕਸਤ ਦਿੱਤੀ। -ਪੀਟੀਆਈ