ਨਿਊਯਾਰਕ, 8 ਜਨਵਰੀ
ਇਥੇ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ‘ਤੇ ਅਣਪਛਾਤੇ ਵਿਅਕਤੀ ਵੱਲੋਂ ਹਮਲਾ ਕੀਤਾ ਗਿਆ, ਜਿਸ ਨੇ ਜੇਐਫਕੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਉਸ ਦੀ ਪੱਗ ਲਾਹ ਦਿੱਤੀ ਅਤੇ ਉਸ ਖਿਲਾਫ ਅਪਮਾਨਜਨਕ ਸ਼ਬਦ ਵੀ ਵਰਤੇ। ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਵੀਡੀਓ ਵੀ ਵਾਇਰਲ ਹੋਈ ਹੈ। ਨਵਜੋਤ ਪਾਲ ਕੌਰ ਵੱਲੋਂ 4 ਜਨਵਰੀ ਨੂੰ ਟਵਿੱਟਰ ‘ਤੇ 26 ਸਕਿੰਟ ਦੀ ਵੀਡੀਓ ਅਪਲੋਡ ਕੀਤੀ ਗਈ ਸੀ, ਜਿਸ ਵਿਚ ਇਕ ਵਿਅਕਤੀ ਨੂੰ ਹਵਾਈ ਅੱਡੇ ਦੇ ਬਾਹਰ ਸਿੱਖ ਟੈਕਸੀ ਡਰਾਈਵਰ ਨਾਲ ਕੁੱਟਮਾਰ ਕਰਦੇ ਦਿਖਾਇਆ ਗਿਆ ਸੀ। ਉਸ ਨੇ ਕਿਹਾ ਕਿ ਇਹ ਵੀਡੀਓ ਹਵਾਈ ਅੱਡੇ ‘ਤੇ ਇਕ ਰਾਹਗੀਰ ਨੇ ਬਣਾਈ ਸੀ।