12.4 C
Alba Iulia
Tuesday, April 9, 2024

ਨਿਊਯਾਰਕ ਦੇ ਇਕ ਅਪਾਰਟਮੈਂਟ ਵਿਚ ਅੱਗ ਲੱਗਣ ਕਾਰਨ ਨੌਂ ਬੱਚਿਆਂ ਸਣੇ 19 ਵਿਅਕਤੀਆਂ ਦੀ ਮੌਤ

Must Read


ਨਿਊਯਾਰਕ (ਅਮਰੀਕਾ), 10 ਜਨਵਰੀ

ਨਿਊਯਾਰਕ ਸਿਟੀ ਦੇ ਬਰੌਂਕਸ ਵਿਚ ਇਕ ਅਪਾਰਟਮੈਂਟ ‘ਚ ਕਥਿਤ ਤੌਰ ‘ਤੇ ਇਲੈਕਟ੍ਰਿਕ ਸਪੇਸ ਹੀਟਰ’ ਦੇ ਖ਼ਰਾਬ ਹੋਣ ਕਾਰਨ ਖ਼ਤਰਨਾਕ ਅੱਗ ਲੱਗਣ ਕਾਰਨ ਨੌਂ ਬੱਚਿਆਂ ਸਣੇ 19 ਵਿਅਕਤੀਆਂ ਦੀ ਮੌਤ ਹੋ ਗਈ। ਨਿਊਯਾਰਕ ਸਿਟੀ ਫਾਇਰ ਵਿਭਾਗ ਨੇ ਦੱਸਿਆ ਕਿ ਐਤਵਾਰ ਨੂੰ ਬਰੌਂਕਸ ਵਿਚ ਘਟਨਾ ਸਥਾਨ ‘ਤੇ ਕਰੀਬ 200 ਫਾਇਰ ਵਿਭਾਗ ਦੇ ਜਵਾਨਾਂ ਨੂੰ ਭੇਜਿਆ ਗਿਆ। ਫਿਲਾਡੇਲਫੀਆ ਵਿਚ ਕੁਝ ਦਿਨ ਪਹਿਲਾਂ ਇਕ ਘਰ ਵਿਚ ਅੱਗ ਲੱਗਣ ਨਾਲ ਅੱਠ ਬੱਚਿਆਂ ਸਣੇ 12 ਵਿਅਕਤੀਆਂ ਦੀ ਮੌਤ ਹੋ ਗਈ ਸੀ। ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਸ ਨੇ ਕਿਹਾ ਕਿ ਇਹ ਅਜਿਹੀ ਮੰਦਭਾਗੀ ਘਟਨਾ ਹੈ ਜਿਸ ਨਾਲ ਹੋਏ ਨੁਕਸਾਨ ਦਾ ਪਤਾ ਲੱਗਣਾ ਮੁਸ਼ਕਿਲ ਹੈ। ਐਡਮਸ ਨੇ ਕਿਹਾ ਕਿ 32 ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ ਅਤੇ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਨੌਂ ਵਿਅਕਤੀਆਂ ਦੀ ਹਾਲਤ ਗੰਭੀਰ ਹੈ ਅਤੇ 22 ਹੋਰ ਖ਼ਤਰੇ ਤੋਂ ਬਾਹਰ ਹਨ। -ਏਪੀ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -