ਸੰਯੁਕਤ ਰਾਸ਼ਟਰ/ਜੇਨੇਵਾ, 12 ਜਨਵਰੀ
ਸੰਯੁਕਤ ਰਾਸ਼ਟਰ ਦੇ ਵਿਸ਼ੇਸ਼ ਅਧਿਕਾਰੀ ਨੇ ਕਿਹਾ ਹੈ ਕਿ ‘ਸੁਲੀ ਡੀਲ’ ਵਰਗੀ ਸੋਸ਼ਲ ਮੀਡੀਆ ਐਪ ਰਾਹੀਂ ਭਾਰਤ ‘ਚ ਮੁਸਲਿਮ ਔਰਤਾਂ ਨੂੰ ਪ੍ਰੇਸ਼ਾਨ ਕਰਨ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ ਅਤੇ ਅਜਿਹੀਆਂ ਘਟਨਾਵਾਂ ‘ਤੇ ਜਲਦ ਤੋਂ ਜਲਦ ਕਾਰਵਾਈ ਹੋਣੀ ਚਾਹੀਦੀ ਹੈ। ਵਿਸ਼ਵ ਸੰਸਥਾ ਦੇ ਘੱਟ ਗਿਣਤੀ ਮਾਮਲਿਆਂ ਦੇ ਵਿਸ਼ੇਸ਼ ਅਧਿਕਾਰੀ ਡਾਕਟਰ ਫਰਨਾਂਡ ਡੀ ਵਾਰੇਨਜ਼ ਨੇ ਟਵੀਟ ਵਿੱਚ ਭਾਰਤ ਵਿੱਚ ਘੱਟ ਗਿਣਤੀਆਂ ਦੇ ਮੁੱਦੇ ‘ਤੇ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ, ‘ਭਾਰਤ ਵਿੱਚ ਮੁਸਲਿਮ ਔਰਤਾਂ ਨੂੰ ਸ਼ੋਸ਼ਲ ਮੀਡੀਆ ਐਪਸ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਵੇਚਿਆ ਜਾ ਰਿਹਾ ਹੈ।”