ਨਿੱਝਰ ਦੀ ਹੱਤਿਆ ਬਾਰੇ ਭਾਰਤ ’ਤੇ ਲਗਾਏ ਦੋਸ਼ਾਂ ’ਤੇ ਟਰੂਡੋ ਕਾਇਮ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਦੀ ਧਰਤੀ ‘ਤੇ ਹਰਦੀਪ ਸਿੰਘ ਨਿੱਝਰ ਦੀ ਹੱਤਿਆ ‘ਚ ਭਾਰਤੀ ਸ਼ਮੂਲੀਅਤ ਦੇ ਆਪਣੇ ਦੋਸ਼ਾਂ ਤੇ ਕਾਇਮ ਰਹਿੰਦੇ ਹੋਏ ਨਵੀਂ ਦਿੱਲੀ ‘ਤੇ 40 ਡਿਪਲੋਮੈਟਾਂ ਨੂੰ ਬਾਹਰ ਕੱਢਣਾ ਵੀਆਨਾ ਕਨਵੈਨਸ਼ਨ ਦੀ ਉਲੰਘਣਾ ਕਰਾਰ ਦਿੱਤਾ ਹੈ । ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇ ਵੱਡੇ ਦੇਸ਼ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕਰ ਸਕਦੇ ਹਨ ਤਾਂ ਇਹ ਦੁਨੀਆ ਨੂੰ ਹੋਰ ਖਤਰਨਾਕ ਬਣਾ ਦੇਵੇਗਾ। ਓਟਾਵਾ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਟਰੂਡੋ ਨੇ ਕਿਹਾ, ‘ ਜਦੋਂ ਸਾਨੂੰ ਕੈਨੇਡੀਅਨ ਧਰਤੀ ਉੱਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦੀ ਕਥਿਤ ਸ਼ਮੂਲੀਅਤ ਬਾਰੇ ਪਤਾ ਲੱਗਿਆ ਤਾਂ ਅਸੀਂ ਭਾਰਤ ਨਾਲ ਸੰਪਰਕ ਕੀਤਾ ਤੇ ਮਾਮਲੇ ’ਚ ਸਹਿਯੋਗ ਮੰਗਿਆ। ਇਸ ਮਗਰੋਂ ਅਸੀਂ ਅੰਤਰਰਾਸ਼ਟਰੀ ਕਾਨੂੰਨ ਅਤੇ ਲੋਕਤੰਤਰ ਦੀ ਪ੍ਰਭੂਸੱਤਾ ਦੀ ਇਸ ਗੰਭੀਰ ਉਲੰਘਣਾ ਬਾਰੇ ਅਮਰੀਕਾ ਅਤੇ ਹੋਰਾਂ ਆਪਣੇ ਦੋਸਤਾਂ ਅਤੇ ਸਹਿਯੋਗੀਆਂ ਤੱਕ ਵੀ ਪਹੁੰਚ ਕੀਤੀ।’
The post ਨਿੱਝਰ ਦੀ ਹੱਤਿਆ ਬਾਰੇ ਭਾਰਤ ’ਤੇ ਲਗਾਏ ਦੋਸ਼ਾਂ ’ਤੇ ਟਰੂਡੋ ਕਾਇਮ first appeared on Ontario Punjabi News.