ਚੰਡੀਗੜ੍ਹ ‘ਚ ਪੰਜਾਬੀਆਂ ਨਾਲ ਇਕ ਹੋਰ ਧੱਕਾ, ਪੰਜਾਬ ਦੇ ਬੱਚਿਆਂ ਨੂੰ ਰਾਜਧਾਨੀ ਦੇ ਸਰਕਾਰੀ ਸਕੂਲਾਂ ‘ਚ ਨਹੀਂ ਮਿਲੇਗਾ ਦਾਖ਼ਲਾ
ਚੰਡੀਗੜ੍ਹ: ਪੰਜਾਬ ਨਾਲ ਕਿਸੇ ਨਾ ਕਿਸੇ ਰੂਪ ਵਿੱਚ ਧੱਕਾ ਕੀਤਾ ਜਾਂਦਾ ਰਿਹਾ ਹੈ। ਪੰਜਾਬ ਦੇ ਪਿੰਡ ਉਜਾੜ ਕੇ ਚੰਡੀਗੜ੍ਹ ਬਣਾਇਆ ਸੀ ਅਤੇ ਹੁਣ ਪੰਜਾਬ ਨੂੰ ਆਪਣੇ ਹੱਕਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਬੱਚਿਆ ਦੀ ਪੜ੍ਹਾਈ ਸੰਬੰਧੀ ਲਏ ਗਏ ਹਾਲ ਹੀ ਦੇ ਫੈਸਲੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹੁਕਮ ਦਿੱਤਾ ਗਿਆ ਹੈ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਪ੍ਰੀ ਨਰਸਰੀ ਅਤੇ ਨਰਸਰੀ ਪੱਧਰਾਂ ਉੱਤੇ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਨਹੀਂ ਦਿੱਤਾ ਜਾਵੇਗਾ। ਇਹ ਸੀਟਾਂ ਹੁਣ ਚੰਡੀਗੜ੍ਹ ਆਧਾਰ ਕਾਰਡ ਦੀ ਪ੍ਰਸਤੂਤੀ ਉੱਤੇ ਦਾਖਲੇ ਲਈ ਵਿਸ਼ੇਸ਼ ਤੌਰ ਉੱਤੇ ਚੰਡੀਗੜ੍ਹ ਨਿਵਾਲੀਆ ਲਈ ਰਾਖਵੀਆਂ ਹੋਣਗੀਆ।
ਪੰਜਾਬ ਵਿੱਚ ਸਿਆਸਤ ਗਰਮਾਈ : ਚੰਡੀਗੜ੍ਹ ਦੇ ਸਕੂਲਾਂ ਵਿੱਚ ਪੰਜਾਬ ਦੇ ਬੱਚਿਆ ਦੇ ਦਾਖਲੇ ਨਾ ਕਰਨ ਦੇ ਹੁਕਮ ਦਾ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖਿਆ ਮੌਲਿਕ ਅਧਿਕਾਰ ਹੈ ਅਤੇ ਚੰਡੀਗੜ੍ਹ ਪ੍ਰਸ਼ਾਸਨ ਉਸ ਤੋਂ ਵੀ ਵਾਝਾ ਕਰ ਰਿਹਾ ਹੈ।
The post ਚੰਡੀਗੜ੍ਹ ‘ਚ ਪੰਜਾਬੀਆਂ ਨਾਲ ਇਕ ਹੋਰ ਧੱਕਾ, ਪੰਜਾਬ ਦੇ ਬੱਚਿਆਂ ਨੂੰ ਰਾਜਧਾਨੀ ਦੇ ਸਰਕਾਰੀ ਸਕੂਲਾਂ ‘ਚ ਨਹੀਂ ਮਿਲੇਗਾ ਦਾਖ਼ਲਾ first appeared on Ontario Punjabi News.