ਪੰਜਾਬ ਦੇ 11 ਜਿਲ੍ਹਿਆਂ ਦੇ ਐਸਐਸਪੀ ਨੂੰ ਨਿਕਲੇ ਨੋਟਿਸ
ਪਰਾਲੀ ਸਾੜਨ ਦੇ ਮਸਲੇ ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ 11 ਜ਼ਿਲ੍ਹਿਆਂ ਦੇ ਐੱਸਐੱਸਪੀ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ ਨੇ ਵੀ 9 ਜਿਲਿਆਂ ਦੇ ਡੀਸੀ ਨੂੰ ਨੋਟਿਸ ਜਾਰੀ ਕੀਤੇ ਹਨ। ਡੀਜੀਪੀ ਪੰਜਾਬ ਵੱਲੋਂ ਬਰਨਾਲਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਮੁਕਤਸਰ, ਸੰਗਰੂਰ, ਜਗਰਾਓਂ ਅਤੇ ਖੰਨਾ ਦੇ ਐਸਐਸਪੀਜ਼ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।
The post ਪੰਜਾਬ ਦੇ 11 ਜਿਲ੍ਹਿਆਂ ਦੇ ਐਸਐਸਪੀ ਨੂੰ ਨਿਕਲੇ ਨੋਟਿਸ first appeared on Ontario Punjabi News.