ਬਿਸ਼ਨੋਈ ਇੰਟਰਵਿਊ ਮਾਮਲੇ ‘ਤੇ ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਝਾੜ; ਕਿਹਾ – ਹੁਣ ਕੋਰਟ ਖ਼ੁਦ ਕਰਵਾਏਗੀ ਜਾਂਚ
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ‘ਤੇ ਹੋਈ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਇਹ ਮਾਮਲਾ ਗੰਭੀਰ ਹੈ, ਇਸ ਦੀ ਹੋਰ ਜਾਂਚ ਹੋਣੀ ਬਹੁਤ ਜ਼ਰੂਰੀ ਹੈ। ਉੱਚ ਅਦਾਲਤ ਨੇ ਕਿਹਾ ਕਿ ਇਸ ਲਈ ਹੁਣ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਕਿਉਂ ਨਾ ਹਾਈਕੋਰਟ ਸਿੱਟ ਜਾਂ ਕਮੇਟੀ ਬਣਾ ਕੇ ਜਾਂਚ ਕਰਵਾਵੇ ਜਾਂ ਐਫ.ਆਈ.ਆਰ ਦਰਜ ਕਰਵਾਈ ਜਾਵੇ। ਹਾਈਕੋਰਟ ਨੇ ਕਿਹਾ ਕਿ ਪੰਜਾਬ ਪੁਲਿਸ ‘ਚ ਕਈ ਸ਼ਾਨਦਾਰ ਅਧਿਕਾਰੀ ਹਨ ਜੋ ਇਸ ਦੀ ਜਾਂਚ ਕਰਨ ਦੇ ਸਮਰੱਥ ਹਨ। ਇਨ੍ਹਾਂ ਅਫਸਰਾਂ ਦੇ ਨਾਂ ਦਿੱਤੇ ਜਾਣ, ਇਹ ਅਫਸਰ ਐਸ.ਪੀ. ਰੈਂਕ ਤੋਂ ਹੇਠਾਂ ਨਾ ਹੋਣ। ਇਸ ਮਾਮਲੇ ਵਿੱਚ ਹਾਈਕੋਰਟ ਦੀ ਸਹਾਇਤਾ ਕਰ ਰਹੀ ਐਡਵੋਕੇਟ ਤਨੂ ਬੇਦੀ ਨੇ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਦੀ ਸਿੱਟ ਵੱਲੋਂ ਕੀਤੀ ਗਈ ਜਾਂਚ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਕਈ ਖਾਮੀਆਂ ਹਨ ਅਤੇ ਬਿਹਤਰ ਜਾਂਚ ਹੋ ਸਕਦੀ ਸੀ। ਉਨ੍ਹਾਂ ਨੇ ਕਿਹਾ ਕਿ ਉਹ ਵਿਸ਼ਵਾਸ ਹੀ ਨਹੀਂ ਕਰ ਸਕਦੇ ਕਿ ਜੇਲ੍ਹ ਪ੍ਰਸ਼ਾਸਨ ਦੀ ਮਿਲੀਭੁਗਤ ਤੋਂ ਬਿਨਾਂ ਇੰਨੀ ਲੰਬੀ ਇੰਟਰਵਿਊ ਹੋ ਸਕਦੀ ਸੀ।
The post ਬਿਸ਼ਨੋਈ ਇੰਟਰਵਿਊ ਮਾਮਲੇ ‘ਤੇ ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਝਾੜ; ਕਿਹਾ – ਹੁਣ ਕੋਰਟ ਖ਼ੁਦ ਕਰਵਾਏਗੀ ਜਾਂਚ first appeared on Ontario Punjabi News.