ਰਾਜੋਆਣਾ ਕੇਸ: “ਜਿਸਨੂੰ ਆਪਣੀ ਗਲਤੀ ਦਾ ਪਛਤਾਵਾ ਹੀ ਨਹੀਂ , ਉਸ ਲਈ ਮੁਆਫੀ ਕਿਵੇਂ” -ਅਮਿਤ ਸ਼ਾਹ
ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਕਾਲੀ ਦਲ ਦੀ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵੱਲੋਂ ਬਲਵੰਤ ਸਿੰਘ ਰਾਜੋਆਣਾ ਦਾ ਮੁੱਦਾ ਚੁੱਕੇ ਜਾਣ ਦਾ ਜਵਾਬ ਦਿੱਤਾ ਹੈ। ਹਰਸਿਮਰਤ ਬਾਦਲ ਨੇ ਕਿਹਾ ਸੀ ਕਿ ਰਹਿਮ ਦੀ ਪਟੀਸ਼ਨ ਸਿਰਫ ਪਰਿਵਾਰ ਵੱਲੋਂ ਹੀ ਪਾਏ ਜਾਣ ਦੀ ਵਿਵਸਥਾ ’ਤੇ ਸਵਾਲ ਚੁੱਕਦਿਆਂ ਕਿਹਾ ਸੀ ਕਿ ਰਾਜੋਆਣਾ ਦਾ ਕੋਈ ਪਰਿਵਾਰਕ ਮੈਂਬਰ ਹੀ ਨਹੀਂ ਹੈ। ਉਹਨਾਂ ਲਈ ਸ਼੍ਰੋਮਣੀ ਕਮੇਟੀ ਨੇ ਪਟੀਸ਼ਨ ਦਾਇਰ ਕੀਤੀ ਹੋਈ ਹੈ।ਅਮਿਤ ਸ਼ਾਹ ਨੇ ਜਵਾਬ ਵਿਚ ਹਰਸਿਮਰਤ ਕੌਰ ਬਾਦਲ ਨੂੰ ਕਿਹਾ ਕਿ “ਜਿਸਨੂੰ ਆਪਣੇ ਕੀਤੇ ਦਾ ਪਛਤਾਵਾ ਹੀ ਨਹੀਂ ਹੈ, ਉਸ ਲਈ ਰਹਿਮ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਉਹਨਾਂ ਕਿਹਾ ਕਿ ਵਿਅਕਤੀ ਨੂੰ ਆਪਣੇ ਕੀਤੇ ਅਪਰਾਧ ਦਾ ਪਛਤਾਵਾ ਜ਼ਰੂਰ ਹੋਣਾ ਚਾਹੀਦਾ ਹੈ।”
The post ਰਾਜੋਆਣਾ ਕੇਸ: “ਜਿਸਨੂੰ ਆਪਣੀ ਗਲਤੀ ਦਾ ਪਛਤਾਵਾ ਹੀ ਨਹੀਂ , ਉਸ ਲਈ ਮੁਆਫੀ ਕਿਵੇਂ” -ਅਮਿਤ ਸ਼ਾਹ first appeared on Ontario Punjabi News.