12.4 C
Alba Iulia
Thursday, June 20, 2024

ਵਿੱਦਿਅਕ ਲੋਨ, ਸਟੱਡੀ ਵੀਜ਼ਿਆਂ ਨੇ ਚੜ੍ਹਾਇਆ ਕਰਜ਼ਾ

Must Read



ਵਿੱਦਿਅਕ ਲੋਨ, ਸਟੱਡੀ ਵੀਜ਼ਿਆਂ ਨੇ ਚੜ੍ਹਾਇਆ ਕਰਜ਼ਾ

ਵਿੱਦਿਅਕ ਲੋਨ, ਸਟੱਡੀ ਵੀਜ਼ਿਆਂ ਨੇ ਚੜ੍ਹਾਇਆ ਕਰਜ਼ਾ

 ਚੰਡੀਗੜ੍ਹ (ਚਰਨਜੀਤ ਭੁੱਲਰ): ਪੰਜਾਬ ਦੇ ਕਰੀਬ 40 ਹਜ਼ਾਰ ਵਿਦਿਆਰਥੀ ਕਰਜ਼ਾਈ ਹਨ ਜਿਨ੍ਹਾਂ ਵਿਦੇਸ਼ ਪੜ੍ਹਨ ਖ਼ਾਤਰ ਬੈਂਕਾਂ ਤੋਂ ‘ਵਿੱਦਿਅਕ ਲੋਨ’ ਲਿਆ ਹੋਇਆ ਹੈ। ਸਟੱਡੀ ਵੀਜ਼ੇ ਵਾਲੇ ਇਹ ਵਿਦਿਆਰਥੀ ਇਸ ਵੇਲੇ ਕਰੀਬ ਤਿੰਨ ਹਜ਼ਾਰ ਕਰੋੜ ਰੁਪਏ ਦੇ ਕਰਜ਼ਾਈ ਹਨ। ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਤੋਂ ਇਲਾਵਾ ਸਹਿਕਾਰੀ ਬੈਂਕਾਂ ਨੇ ਜੋ ਵਿੱਦਿਅਕ ਕਰਜ਼ਾ ਦਿੱਤਾ ਹੋਇਆ ਹੈ, ਉਸ ਅਨੁਸਾਰ ਪੰਜਾਬ ਦੇ 38,877 ਵਿਦਿਆਰਥੀਆਂ ਵੱਲ 2891.59 ਕਰੋੜ ਦਾ ਕਰਜ਼ਾ ਖੜ੍ਹਾ ਹੈ। ‘ਵਿੱਦਿਅਕ ਲੋਨ’ ਲੈਣ ਵਾਲੇ ਬਹੁਗਿਣਤੀ ਵਿਦਿਆਰਥੀ ਸਟੱਡੀ ਵੀਜ਼ੇ ’ਤੇ ਵਿਦੇਸ਼ ਜਾਣ ਵਾਲੇ ਹਨ।

ਸਟੇਟ ਲੈਵਲ ਬੈਂਕਰਜ਼ ਕਮੇਟੀ ਦੇ ਇਹ ਤਾਜ਼ਾ ਵੇਰਵੇ ਹਨ ਕਿ ‘ਵਿੱਦਿਅਕ ਲੋਨ’ ਲੈਣ ਵਾਲਿਆਂ ’ਚੋਂ 13,747 ਲੜਕੀਆਂ ਹਨ ਜਿਨ੍ਹਾਂ ਵੱਲ 924.18 ਕਰੋੜ ਦਾ ਕਰਜ਼ਾ ਬਕਾਇਆ ਹੈ ਜਦਕਿ 3896 ਐੱਸਸੀ ਵਰਗ ਦੇ ਵਿਦਿਆਰਥੀ ਹਨ ਜੋ ਹਾਲੇ ਤੱਕ 265.45 ਕਰੋੜ ਦਾ ਕਰਜ਼ਾ ਮੋੜ ਨਹੀਂ ਸਕੇ ਹਨ। ਇਨ੍ਹਾਂ ਬੈਂਕਾਂ ਨੇ ਚਾਲੂ ਵਿੱਤੀ ਵਰ੍ਹੇ ਦੀ ਦੂਸਰੀ ਤਿਮਾਹੀ ਵਿਚ 3855 ਵਿਦਿਆਰਥੀਆਂ ਨੂੰ 475.47 ਕਰੋੜ ਦਾ ਕਰਜ਼ਾ ਦਿੱਤਾ ਹੈ। ਇਨ੍ਹਾਂ ਅੰਕੜਿਆਂ ਤੋਂ ਸਾਫ਼ ਹੈ ਕਿ ਮਾਪੇ ਕਿਵੇਂ ਕਰਜ਼ਾ ਚੁੱਕ ਕੇ ਬੱਚਿਆਂ ਨੂੰ ਵਿਦੇਸ਼ ਪੜ੍ਹਨ ਭੇਜ ਰਹੇ ਹਨ।

ਸਾਬਕਾ ਤਹਿਸੀਲਦਾਰ ਗੁਰਮੇਲ ਸਿੰਘ ਬਠਿੰਡਾ ਆਖਦੇ ਹਨ ਕਿ ਮਾਲਵਾ ਖ਼ਿੱਤੇ ਦੇ ਪਿੰਡਾਂ ’ਚੋਂ ਕਿਸਾਨ ਪਰਿਵਾਰ ਆਪਣੀਆਂ ਜ਼ਮੀਨਾਂ ਕੇ ਜਾਂ ਫਿਰ ਗਹਿਣੇ ਰੱਖ ਕੇ ਬੱਚਿਆਂ ਨੂੰ ਵਿਦੇਸ਼ ਭੇਜ ਰਹੇ ਹਨ। ਮਾਪਿਆਂ ਦੀਆਂ ਆਸਾਂ ਬੱਚਿਆਂ ਦੇ ਭਵਿੱਖ ’ਤੇ ਲੱਗੀਆਂ ਹੋਈਆਂ ਹਨ। ਕੇਂਦਰੀ ਵਿੱਤ ਮੰਤਰਾਲੇ ਦੇ ਵੇਰਵਿਆਂ ’ਤੇ ਨਜ਼ਰ ਮਾਰੀਏ ਤਾਂ ਸਾਲ 2021-22 ਤੋਂ ਅਕਤੂਬਰ 2023 ਤੱਕ ਇਕੱਲੀਆਂ ਸਰਕਾਰੀ ਬੈਂਕਾਂ ਨੇ ਪੰਜਾਬ ਦੇ 23,554 ਵਿਦਿਆਰਥੀਆਂ ਨੂੰ ‘ਵਿੱਦਿਅਕ ਲੋਨ’ ਦਿੱਤਾ ਹੈ। ਇਨ੍ਹਾਂ ਬੈਂਕਾਂ ਨੇ ਲੰਘੇ ਢਾਈ ਸਾਲਾਂ ਵਿਚ ਇਨ੍ਹਾਂ ਵਿਦਿਆਰਥੀਆਂ ਨੂੰ 1264 ਕਰੋੜ ਰੁਪਏ ਦਾ ‘ਵਿੱਦਿਅਕ ਲੋਨ’ ਜਾਰੀ ਕੀਤਾ ਹੈ।

ਚਾਲੂ ਵਿੱਤੀ ਵਰ੍ਹੇ ਦੇ ਛੇ ਮਹੀਨਿਆਂ ਦੌਰਾਨ ਬੈਂਕਾਂ ਨੇ 7469 ਵਿਦਿਆਰਥੀਆਂ ਨੂੰ 317.37 ਕਰੋੜ ਦਾ ‘ਵਿੱਦਿਅਕ ਲੋਨ’ ਦਿੱਤਾ ਹੈ ਜਦਕਿ ਸਾਲ 2022-23 ਦੌਰਾਨ 8886 ਵਿਦਿਆਰਥੀਆਂ ਨੇ 511.04 ਕਰੋੜ ਦਾ ਵਿੱਦਿਅਕ ਕਰਜ਼ਾ ਚੁੱਕਿਆ ਹੈ। ਉਸ ਤੋਂ ਪਹਿਲਾਂ ਸਾਲ 2021-22 ਵਿਚ 7199 ਵਿਦਿਆਰਥੀਆਂ ਨੇ 436.67 ਕਰੋੜ ਦਾ ਕਰਜ਼ਾ ਚੁੱਕਿਆ ਸੀ। ਕਿਸਾਨ ਪਰਿਵਾਰ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਸ਼ਾਹੂਕਾਰਾਂ ਤੋਂ ਜੋ ਕਰਜ਼ਾ ਚੁੱਕਦੇ ਹਨ, ਉਹ ਵੱਖਰਾ ਹੈ। ਬੈਂਕ ਅਧਿਕਾਰੀ ਦੱਸਦੇ ਹਨ ਕਿ ਵਿੱਦਿਅਕ ਲੋਨ ਲੈਣ ਵਾਲੇ ਕਈ ਦਫ਼ਾ ਡਿਫਾਲਟਰ ਹੋ ਜਾਂਦੇ ਹਨ ਜਿਸ ਕਰਕੇ ਮਾਪਿਆਂ ’ਤੇ ਵੀ ਤਲਵਾਰ ਲਟਕਦੀ ਰਹਿੰਦੀ ਹੈ।

‘ਆਪ’ ਸਰਕਾਰ ਨੇ ‘ਵਤਨ ਵਾਪਸੀ’ ਦਾ ਨਾਅਰਾ ਦਿੱਤਾ ਹੈ ਪਰ ਮੌਜੂਦਾ ਸਰਕਾਰ ਦੇ ਸਮੇਂ ਦੌਰਾਨ ਵਿੱਦਿਅਕ ਲੋਨ ਚੁੱਕਣ ਵਾਲੇ ਵਿਦਿਆਰਥੀਆਂ ਦਾ ਅੰਕੜਾ ਵਧਿਆ ਹੈ। ਸਟੱਡੀ ਵੀਜ਼ੇ ਦੀ ਔਸਤ ਦੇਖੀਏ ਤਾਂ ਪੰਜਾਬ ’ਚੋਂ ਰੋਜ਼ਾਨਾ 250 ਵਿਦਿਆਰਥੀ ਵਿਦੇਸ਼ ਪੜ੍ਹਨ ਜਾ ਰਹੇ ਹਨ। ਇਸੇ ਤਰ੍ਹਾਂ ਪੰਜਾਬ ਵਿਚ ਨਵੇਂ ਪਾਸਪੋਰਟ ਬਣਾਉਣ ਵਾਲਿਆਂ ਵਿਚ ਵੀ ਕੋਈ ਕਮੀ ਨਹੀਂ ਹੋ ਰਹੀ ਹੈ। ਕਿਸਾਨੀ ਕਰਜ਼ੇ ਤੋਂ ਇਲਾਵਾ ਹੁਣ ‘ਵਿੱਦਿਅਕ ਕਰਜ਼ੇ’ ਦੀ ਪੰਡ ਵੀ ਭਾਰੀ ਹੋ ਰਹੀ ਹੈ।

The post ਵਿੱਦਿਅਕ ਲੋਨ, ਸਟੱਡੀ ਵੀਜ਼ਿਆਂ ਨੇ ਚੜ੍ਹਾਇਆ ਕਰਜ਼ਾ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -