12.4 C
Alba Iulia
Saturday, May 18, 2024

ਪੁੱਤਰ ‘ਤੇ ਹਮਲੇ ਤੋਂ ਬਾਅਦ ਲਕਸ਼ਮੀ ਨਰਾਇਣ ਮੰਦਰ ਦੇ ਪ੍ਰਧਾਨ ਨੇ ਨਫਰਤ ਫੈਲਾਉਣ ਵਾਲਿਆਂ ਨੂੰ ਕੀਤਾ ਸੁਚੇਤ

Must Read



ਪੁੱਤਰ ‘ਤੇ ਹਮਲੇ ਤੋਂ ਬਾਅਦ ਲਕਸ਼ਮੀ ਨਰਾਇਣ ਮੰਦਰ ਦੇ ਪ੍ਰਧਾਨ ਨੇ ਨਫਰਤ ਫੈਲਾਉਣ ਵਾਲਿਆਂ ਨੂੰ ਕੀਤਾ ਸੁਚੇਤ

ਪੁੱਤਰ ‘ਤੇ ਹਮਲੇ ਤੋਂ ਬਾਅਦ ਲਕਸ਼ਮੀ ਨਰਾਇਣ ਮੰਦਰ ਦੇ ਪ੍ਰਧਾਨ ਨੇ ਨਫਰਤ ਫੈਲਾਉਣ ਵਾਲਿਆਂ ਨੂੰ ਕੀਤਾ ਸੁਚੇਤ

ਬ੍ਰਿਟਿਸ਼ ਕੋਲੰਬੀਆ ਦੇ ਸਰੀ ‘ਚ ਲਕਸ਼ਮੀ ਨਰਾਇਣ ਮੰਦਰ ਦੇ ਪ੍ਰਧਾਨ ਸਤੀਸ਼ ਕੁਮਾਰ ਦੇ ਬੇਟੇ ਅਮਨ ਕੁਮਾਰ ਦੇ ਘਰ ‘ਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ । ਇਨ੍ਹਾਂ ਖਬਰਾਂ ਵਿਚਾਲੇ ਮੰਦਰ ਦੇ ਪ੍ਰਧਾਨ ਸਤੀਸ਼ ਦਾ ਬਿਆਨ ਸੁਰਖੀਆਂ ‘ਚ ਹੈ। ਮੀਡੀਆ ਵਿੱਚ ਇਸ ਹਮਲੇ ਦੀ ਖਬਰ ਪ੍ਰਸਾਰਿਤ ਹੋਣ ਤੋਂ ਬਾਅਦ ਮੰਦਰ ਦੇ ਪ੍ਰਧਾਨ ਸਤੀਸ਼ ਨੇ ਕਿਹਾ ਹੈ ਕਿ ਇਹ ਹਮਲਾ ਖਾਲਿਸਤਾਨੀ ਸਮਰਥਕਾਂ ਵੱਲੋਂ ਨਹੀਂ ਕੀਤਾ ਗਿਆ ਹੈ।

ਸਤੀਸ਼ ਕੁਮਾਰ ਅਨੁਸਾਰ ਉਸ ਦੇ ਲੜਕੇ ਅਮਨ ਕੁਮਾਰ ਦੇ ਘਰ ‘ਤੇ 11 ਗੋਲੀਆਂ ਚਲਾਈਆਂ ਗਈਆਂ। ਸਵੇਰੇ ਪੁਲਿਸ ਨੂੰ ਬੁਲਾਇਆ ਗਿਆ ਪਰ ਭਾਰਤੀ ਮੀਡੀਆ ਨੇ ਹਮਲੇ ਦੀ ਗਲਤ ਰਿਪੋਰਟ ਦਿੱਤੀ। ਸਤੀਸ਼ ਕੁਮਾਰ ਅਨੁਸਾਰ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਅਸੀਂ ਹਿੰਦੂ-ਸਿੱਖ ਭਾਈਚਾਰੇ ਨੂੰ ਤੋੜਨਾ ਨਹੀਂ ਚਾਹੁੰਦੇ ਸਗੋਂ ਇਸ ਨੂੰ ਇੱਕਜੁੱਟ ਰੱਖਣਾ ਚਾਹੁੰਦੇ ਹਾਂ। ਮੀਡੀਆ ਦੀ ਗੱਲ ਸੁਣ ਕੇ ਮੈਂ ਹੈਰਾਨ ਰਹਿ ਗਿਆ। ਫਿਲਹਾਲ ਕੈਨੇਡੀਅਨ ਪੁਲਿਸ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਗਲਤ ਜਾਣਕਾਰੀ ਫੈਲਾ ਰਿਹਾ ਹੈ। ਸਾਡੇ ਨਾਲ ਵਾਪਰੀ ਘਟਨਾ ਨੂੰ ਮੰਦਰਾਂ ਵਿੱਚ ਵਾਪਰੀਆਂ ਘਟਨਾਵਾਂ ਨਾਲ ਜੋੜਿਆ ਜਾ ਰਿਹਾ ਹੈ।ਸਤੀਸ਼ ਨੇ ਦੱਸਿਆ 40 ਸਾਲਾਂ ਤੋਂ ਇੱਥੇ ਰਹਿ ਰਿਹਾ ਹੈ। ਇੱਥੇ ਉਹ ਸਿੱਖ ਭਾਈਚਾਰੇ ਨਾਲ ਮਿਲ ਕੇ ਕਾਰੋਬਾਰ ਕਰਦੇ ਹਨ। ਉਨ੍ਹਾਂ ਦੇ ਦੋਵੇਂ ਪੁੱਤਰ ਸਿੱਖ ਪਰਿਵਾਰ ਵਿਚ ਵਿਆਹੇ ਹੋਏ ਹਨ। ਸਾਡਾ ਕਿਸੇ ਨਾਲ ਕੋਈ ਟਕਰਾਅ ਨਹੀਂ ਹੈ। ਅਸੀਂ ਸਾਰੇ ਪੰਜਾਬ ਦੇ ਹਾਂ। ਜਿਹੜੇ ਲੋਕ ਭਾਈਚਾਰੇ ਨੂੰ ਏਕਤਾ ਰੱਖਣ ਲਈ ਕੁਝ ਨਹੀਂ ਕਰ ਸਕਦੇ, ਕਿਰਪਾ ਕਰਕੇ ਭੜਕਾਉਣ ਦੀ ਕੋਸ਼ਿਸ਼ ਨਾ ਕਰੋ। ਸਤੀਸ਼ ਕੁਮਾਰ ਮੁਤਾਬਕ ਮੀਡੀਆ ਬ੍ਰੇਨਵਾਸ਼ ਕਰ ਰਿਹਾ ਹੈ। ਜੇਕਰ ਹਰਦੀਪ ਸਿੰਘ ਨਿੱਝਰ ਨੇ ਕਿਹਾ ਸੀ ਕਿ ਖਾਲਿਸਤਾਨ ਲੈਣਾ ਚਾਹੀਦਾ ਹੈ ਤਾਂ ਇਹ ਉਨ੍ਹਾਂ ਦਾ ਫ਼ੈਸਲਾ ਸੀ। ਉਨ੍ਹਾਂ ਨੇ ਦਰਸ਼ਕਾਂ ਨੂੰ ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ।

ਸਤੀਸ਼ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਸਿਰਫ ਮੰਦਰ ਦੇ ਸਾਹਮਣੇ ਪ੍ਰਦਰਸ਼ਨ ਨਾ ਕਰਨ ਲਈ ਕਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਖਾਲਿਸਤਾਨੀਆਂ ਦਾ ਵਿਰੋਧ ਮੰਦਰ ਜਾਂ ਹਿੰਦੂਆਂ ਖ਼ਿਲਾਫ਼ ਨਹੀਂ ਸਗੋਂ ਭਾਰਤ ਸਰਕਾਰ ਖ਼ਿਲਾਫ਼ ਸੀ। ਉਨ੍ਹਾਂ ਦੀ ਮੰਗ ਸੀ ਕਿ ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ਨੂੰ ਫਾਂਸੀ ਦਿੱਤੀ ਜਾਵੇ। ਸਾਡਾ ਹਿੰਦੂ ਮੰਦਰ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਅਸੀਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨਾ ਚਾਹੁੰਦੇ ਹਾਂ। ਸਤੀਸ਼ ਨੇ ਦੱਸਿਆ ਕਿ ਕੈਨੇਡਾ ‘ਚ ਰਹਿੰਦੇ ਹਿੰਦੂ-ਸਿੱਖ ਭਾਈਚਾਰੇ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਜ਼ਾ ਦੇਣ ਦੀ ਮੰਗ ਕੀਤੀ ਹੈ।

The post ਪੁੱਤਰ ‘ਤੇ ਹਮਲੇ ਤੋਂ ਬਾਅਦ ਲਕਸ਼ਮੀ ਨਰਾਇਣ ਮੰਦਰ ਦੇ ਪ੍ਰਧਾਨ ਨੇ ਨਫਰਤ ਫੈਲਾਉਣ ਵਾਲਿਆਂ ਨੂੰ ਕੀਤਾ ਸੁਚੇਤ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -