ਚੰਡੀਗੜ੍ਹ, 24 ਜਨਵਰੀ
ਐਨਸੀਪੀ ਮੁਖੀ ਸ਼ਰਦ ਪਵਾਰ ਤੇ ਹਰਿਆਣਾ ਦੇ ਬਿਜਲੀ ਅਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਕਰੋਨਾ ਪਾਜ਼ੇਟਿਵ ਹੋ ਗਏ ਹਨ। ਸ਼ੁਰੂਆਤੀ ਲੱਛਣਾਂ ਤੋਂ ਬਾਅਦ ਦੋਵਾਂ ਨੇ ਆਪਣਾ ਕੋਵਿਡ-19 ਟੈਸਟ ਕਰਵਾਇਆ। ਐਨਸੀਪੀ ਮੁਖੀ ਨੇ ਕਿਹਾ ਕਿ ਉਹ ਠੀਕ ਹਨ ਪਰ ਇਹਤਿਹਾਤ ਵਰਤ ਰਹੇ ਹਨ। ਦੂਜੇ ਪਾਸੇ ਹਰਿਆਣਾ ਦੇ ਮੰਤਰੀ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ‘ਤੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ ਤੇ ਅਗਲੇ ਹਫ਼ਤੇ ਦੇ ਸਾਰੇ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਹਨ।-ਪੀਟੀਆਈ