ਨਵੀਂ ਦਿੱਲੀ, 25 ਜਨਵਰੀ
ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਹੈ ਕਿ ਭਾਰਤ ਨੇ ਅਰੁਣਾਚਲ ਪ੍ਰਦੇਸ਼ ਦੇ ਲਾਪਤਾ ਲੜਕੇ ਦੀ ਜਾਣਕਾਰੀ ਚੀਨ ਦੀ ਪੀਪਲ’ਜ਼ ਲਿਬਰੇਸ਼ਨ ਆਰਮੀ ਨਾਲ ਸਾਂਝੀ ਕੀਤੀ ਹੈ ਤਾਂ ਕਿ ਉਨ੍ਹਾਂ ਵੱਲੋਂ ਹਿਰਾਸਤ ‘ਚ ਲਏ ਗਏ ਨੌਜਵਾਨ ਦੀ ਪਛਾਣ ਹੋ ਸਕੇ। ਉਨ੍ਹਾਂ ਕਿਹਾ ਕਿ ਚੀਨ ਨੇ ਭਾਰਤੀ ਫ਼ੌਜ ਨੂੰ ਬੀਤੀ 20 ਜਨਵਰੀ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਚੀਨ ਵਾਲੇ ਪਾਸੇ ਇੱਕ ਲੜਕਾ ਮਿਲਿਆ ਹੈ ਤੇ ਉਨ੍ਹਾਂ ਉਸ ਦੀ ਪਛਾਣ ਪੁਖਤਾ ਕਰਨ ਲਈ ਉਸ ਸਬੰਧੀ ਜਾਣਕਾਰੀ ਦੇਣ ਦੀ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ,’ਅਸੀਂ ਪਹਿਲੇ ਦਿਨ ਤੋਂ ਹੀ ਲਗਾਤਾਰ ਇਸ ਕੇਸ ‘ਤੇ ਨਜ਼ਰ ਰੱਖ ਰਹੇ ਹਾਂ। ਮੈਂ ਹਰ ਇੱਕ ਨੂੰ ਅਪੀਲ ਕਰਦਾ ਹਾਂ ਕਿ ਉਹ ਅਜਿਹੇ ਬਿਆਨ ਦੇਣ ਮੌਕੇ ਸਾਵਧਾਨੀ ਵਰਤਣ ਜੋ ਤੱਥਾਂ ‘ਤੇ ਅਧਾਰਤ ਨਾ ਹੋਣ ਕਿਉਂਕਿ ਅਰੁਣਾਚਲ ਪ੍ਰਦੇਸ਼ ਦੇ ਲੜਕੇ ਦੀ ਸੁਰੱਖਿਅਤ ਘਰ ਵਾਪਸੀ ਸਾਡੀ ਤਵੱਜੋ ਹੈ।’ -ਪੀਟੀਆਈ