ਮੁੰਬਈ, 27 ਜਨਵਰੀ
ਅਭਿਨੇਤਾ ਰਣਵੀਰ ਸਿੰਘ ਅਤੇ ਅਭਿਨੇਤਰੀ ਜੈਕਲੀਨ ਫਰਨਾਂਡੇਜ਼ ਨੂੰ ਉਨ੍ਹਾਂ ਲੋਕਾਂ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ, ਜੋ ਸੋਸ਼ਲ ਮੀਡੀਆ ਨੂੰ ਲੈ ਕੇ ਐਡਵਰਟਾਈਜ਼ਿੰਗ ਸਟੈਂਡਰਡਜ਼ ਕੌਂਸਲ ਆਫ ਇੰਡੀਆ (ਏਐੱਸਸੀਆਈ) ਵੱਲੋਂ ਤੈਅ ਦਿਸ਼ਾ-ਨਿਰਦੇਸ਼ਾਂ ਦੀ ਲਗਾਤਾਰ ਉਲੰਘਣਾ ਕਰਦੇ ਰਹਿੰਦੇ ਹਨ। ਕੌਂਸਲ ਨੇ ਅੱਜ ਰਿਪੋਰਟ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਜਨਵਰੀ ਮਹੀਨੇ ਲਈ ਜਾਰੀ ਰਿਪੋਰਟ ਅਨੁਸਾਰ ਦੋਵੇਂ ਕਲਾਕਾਰਾਂ ਨੂੰ 28 ਲੋਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ ਜੋ ਸੋਸ਼ਲ ਮੀਡੀਆ ਬਾਰੇ ਦਿਸ਼ਾ ਨਿਰਦੇਸ਼ਾਂ ਦੀ ਲਗਾਤਾਰ ਉਲੰਘਣਾ ਕਰ ਰਹੇ ਹਨ।