ਟ੍ਰਿਬਿਊਨ ਨਿਊਜ਼ ਸਰਵਿਸ
ਜਲੰਧਰ, 27 ਜਨਵਰੀ
1964 ਵਿੱਚ ਟੋਕੀਓ ਵਿੱਚ ਸੋਨ ਤਮਗਾ ਜਿੱਤਣ ਵਾਲੀ ਓਲੰਪਿਕ ਟੀਮ ਦੀ ਕਪਤਾਨੀ ਕਰਨ ਵਾਲੇ ਮਹਾਨ ਹਾਕੀ ਖਿਡਾਰੀ ਚਰਨਜੀਤ ਸਿੰਘ ਦਾ ਅੱਜ ਊਨਾ ਵਿੱਚ ਦੇਹਾਂਤ ਹੋ ਗਿਆ। ਉਹ ਅਗਲੇ ਹਫਤੇ 91 ਸਾਲ ਦੇ ਹੋਣ ਵਾਲੇ ਸਨ ਪਰ ਉਮਰ ਨਾਲ ਸਬੰਧ ਬਿਮਾਰੀਆਂ ਨੇ ਉਨ੍ਹਾਂ ਨੂੰ ਘੇਰ ਰੱਖਿਆ ਸੀ। ਲੁਧਿਆਣਾ ਵਿਖੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਸਨ ਤੇ ਉਹ 1960 ਵਿਚ ਰੋਮ ਓਲੰਪਿਕ ਵਿਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਟੀਮ ਦਾ ਵੀ ਹਿੱਸਾ ਸਨ। ਉਨ੍ਹਾਂ ਪੰਜਾਬ ਪੁਲੀਸ ਵਿੱਚ ਨੌਕਰੀ ਕੀਤੀ। ਕਰਨਲ ਬਲਬੀਰ ਸਿੰਘ, ਪਰਗਟ ਸਿੰਘ ਅਤੇ ਸੁਰਿੰਦਰ ਸੋਢੀ ਸਮੇਤ ਹਾਕੀ ਦੇ ਕਈ ਖਿਡਾਰੀਆਂ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।